ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ । ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ ਹਨ । ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਵਜੋਂ ਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ ਹਨ। ਵਿਆਹ ਸਮਾਗਮ ਵਿੱਚ ਭਗਵੰਤ ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਸ਼ਾਮਿਲ ਹੋਇਆ।