ਭਾਰਤ ਦੇ ਚੀਫ ਜਸਟਿਸ ਐਨਵੀ ਰੰਮਨਾ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੰਜਾਬ ਫੇਰੀ ਦੌਰਾਨ ਸਵਾਗਤ ਕਰਨ ਲਈ ਸੂਬੇ ਦੇ ਆਮ ਲੋਕ ਤੇ ਸਮੁੱਚੀ ਸੂਬਾ ਸਰਕਾਰ ਬਹੁਤ ਉਤਸੁਕ ਹਨ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਦੇ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।
ਦੱਸ ਦਈਏ ਅੱਜ ਚੀਫ ਜਸਟਿਸ ਵੱਲੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਹ ਅਟਾਰ ਬਾਰਡਰ ਤੇ ਰੀਟਰੀਟ ਸੈਰੇਮਨੀ ਪਰੇਡ ਦੇਖਣਗੇ। ਚੀਫ ਜਸਟਿਸ ਅੱਜ ਰਾਤ ਕਰੀਬ 8 ਵਜੇ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।