ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਦੀਆਂ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਗਿਆ ਹੈ। ਪਾਰਟੀ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਹੁਣ ਸਿਰਫ਼ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।
