ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਾਜਪੋਸ਼ੀ 22 ਅਪ੍ਰੈਲ ਨੂੰ ਹੋਵੇਗੀ। ਉਹ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਧਾਨਗੀ ਸੰਭਾਲਣਗੇ। ਖਾਸ ਗੱਲ ਇਹ ਹੈ ਕਿ ਇੱਥੇ ਵਰਕਰ ਇਕੱਠੇ ਨਹੀਂ ਹੋਣਗੇ। ਇਸ ਦੀ ਬਜਾਏ, ਵੜਿੰਗ ਕਾਂਗਰਸ ਦੇ ਸਾਰੇ ਦਿੱਗਜ ਨੇਤਾਵਾਂ ਨੂੰ ਇਕੱਠਾ ਕਰਨਗੇ। ਜਿਸ ਰਾਹੀਂ ਪੰਜਾਬ ਵਿੱਚ ਕਾਂਗਰਸ ਦੀ ਏਕਤਾ ਦਿਖਾਈ ਜਾਵੇਗੀ। ਹਾਲਾਂਕਿ ਇਸ ਸਮਾਗਮ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਆਉਣਗੇ ਜਾਂ ਨਹੀਂ ਇਸ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।
