ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਮਹੀਨੇ ਦੇ ਅੰਤ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਹ ਦਾਅਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ, ਜਿੱਥੇ 25 ਲੱਖ ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਦੇ ਹਨ। ਪਰ ਹਰ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਆਦਿ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦਾ ਕੰਮ ਨਵੰਬਰ ਜਾਂ ਦਸੰਬਰ ਤੱਕ ਮੁਕੰਮਲ ਕਰਦੀਆਂ ਸਨ ਪਰ ਇਹ ਪਹਿਲੀ ਵਾਰ ਹੈ ਕਿ ਇਹ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ।
Another First for Punjab under @BhagwantMann JI’s govt!
After the academic books, now is the turn for school uniform.
School uniform in Govt schools shall be available by the end of April, which would’nt happen b4 Nov/Dec in previous govts.
Making our govt schools the best!
— Harjot Singh Bains (@harjotbains) April 22, 2023