ਕੁੱਝ ਦਿਨ ਪਹਿਲਾ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੇ ਸਬੰਧ’ ‘ਚ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕਰ ਦਿੱਤਾ ਹੈ। ਲਖਬੀਰ ਸਿੰਘ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਬਾਬਾ ਅਮਨ ਸਿੰਘ ਦੇ ਗਰੁੱਪ ਦੀ ਭੂਮਿਕਾ ਅਤੇ ਹੋਰ ਹੋਈਆਂ ਗੁਪਤ ਮੀਟਿੰਗਾਂ ਦੀ ਜਾਂਚ ਕਰੇਗੀ। ਪੰਜਾਬ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਏ. ਡੀ. ਜੀ. ਪੀ. ਕਮ ਡਾਇਰੈਕਟਰ ਆਈ. ਪੀ. ਐੱਸ. ਵਰਿੰਦਰ ਕੁਮਾਰ ਦੀ ਅਗਵਾਈ ਵਿਚ ਸਿੱਟ ਦਾ ਗਠਨ ਕੀਤਾ ਹੈ। ਆਈਪੀਐਸ ਵਰਿੰਦਰ ਕੁਮਾਰ ਨੂੰ ਐਸਆਈਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੀਐਸ ਇੰਦਰ ਬੀਰ ਸਿੰਘ ਅਤੇ ਪੀਪੀਐਸ ਹਰਵਿੰਦਰ ਸਿੰਘ ਵਿਰਕ ਇਸ ਮਾਮਲੇ ਦੀ ਜਾਂਚ ਕਰਨਗੇ।
ਬੀਤੇ ਦਿਨ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਜਾਂਚ ਕਰਵਾਉਣ ਦੀ ਗੱਲ ਕਹੀ ਸੀ। ਰੰਧਾਵਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਕਰਵਾਏਗੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਮ੍ਰਿਤਕ ਲਖਬੀਰ ਦੀ ਭੈਣ ਰਾਜ ਕੌਰ ਨੇ ਵੀ ਜਾਂਚ ਕਰਨ ਦੀ ਮੰਗ ਕੀਤੀ ਸੀ।