ਪੰਜਾਬ ਵਿੱਚ ਕਰੋਨਾ ਦੇ ਕੇਸਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਗੰਭੀਰਤਾ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕੋਰੋਨਾ ਦੀ ਸੰਭਾਵਿਤ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਕੀਤੀ ਹੈ। CM ਮਾਨ ਨੇ ਪੰਜਾਬ ਦੇ ਲੋਕਾਂ ਨੂੰ ਮਾਸਕ ਪਾਉਣ ਦੀ ਵੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਰਾਜ ਪੱਧਰ ‘ਤੇ ਕੋਵਿਡ ਕੰਟਰੋਲ ਰੂਮ ਸਥਾਪਿਤ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿੱਚ ਸਿਹਤ ਅਧਿਕਾਰੀਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਇਲਾਵਾ ਹੋਰ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਦੇਸ਼ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚਿੰਤਤ ਹੈ। ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।