[gtranslate]

ਕਰੋੜਾਂ ਰੁਪਏ ਦਾ ਗਬਨ ਕਰਨ ਵਾਲੀ ਪਰਲ ਕੰਪਨੀ ‘ਤੇ ਇਹ ਵੱਡੀ ਕਰਵਾਈ ਕਰੇਗੀ ਮਾਨ ਸਰਕਾਰ, ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

punjab government confiscat assets

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਲੋਕਾਂ ਤੋਂ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੇ ਪਰਲ ਗਰੁੱਪ ਦੀਆਂ ਜਾਇਦਾਦਾਂ ‘ਤੇ ਕਬਜ਼ਾ ਕਰਕੇ ਪੈਸੇ ਵਾਪਸ ਕਰਵਾਉਣਗੇ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਨੂੰ ਕਾਨੂੰਨੀ ਤਰੀਕਿਆਂ ਰਾਹੀਂ ਆਪਣੇ ਕਬਜ਼ੇ ਵਿੱਚ ਲਵੇਗੀ।

ਉਨ੍ਹਾਂ ਲਿਖਿਆ ਕਿ “ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…” ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਵਿੱਚ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਵੀ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 22 ਫਰਵਰੀ ਨੂੰ ਇੱਕ ਵਰਚੁਅਲ ਮੀਟਿੰਗ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਪਛਾਣ ਕਰਨ ਲਈ ਕਿਹਾ ਸੀ। ਉਸ ਸਮੇਂ ਵੀ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਪ੍ਰਭਾਵਿਤ ਲੋਕਾਂ ਦਾ ਇਕ-ਇਕ ਪੈਸਾ ਵਾਪਸ ਕੀਤਾ ਜਾਵੇਗਾ।

Leave a Reply

Your email address will not be published. Required fields are marked *