[gtranslate]

ਹੜ੍ਹਾਂ ਨਾਲ ਨਜਿੱਠਣ ‘ਚ ਲੱਗੀ ਪੰਜਾਬ ਸਰਕਾਰ, 33.50 ਕਰੋੜ ਰੁਪਏ ਜਾਰੀ, ਲੋਕਾਂ ਦੇ ਖਾਤੇ ‘ਚ ਆਵੇਗੀ ਰਾਸ਼ੀ !

punjab government released 33.50 crores

ਪੰਜਾਬ ‘ਚ ਹੜ੍ਹਾਂ ਵਰਗੇ ਹਾਲਾਤ ਦੇ ਚੱਲਦਿਆਂ ਭਗਵੰਤ ਮਾਨ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸੰਭਾਵੀ ਖਤਰੇ ਨਾਲ ਨਜਿੱਠਣ ਅਤੇ ਮਨੁੱਖੀ ਜਾਨਾਂ, ਘਰਾਂ ਅਤੇ ਜਾਨਵਰਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਇਹ ਰਕਮ ਪੇਸ਼ਗੀ ਵਜੋਂ ਜਾਰੀ ਕੀਤੀ ਗਈ ਸੀ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਹਤ ਰਾਸ਼ੀ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਸਬੰਧਿਤ ਲਾਭਪਾਤਰੀ ਦੇ ਆਧਾਰ ਲਿੰਕ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋਵੇ। ਇਸ ਔਖੀ ਘੜੀ ਵਿੱਚ ਸਰਕਾਰ ਆਮ ਲੋਕਾਂ ਦੇ ਨਾਲ ਖੜੀ ਹੈ। ਇਹ ਰਾਸ਼ੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ।

Leave a Reply

Your email address will not be published. Required fields are marked *