ਪੰਜਾਬ ਸਰਕਾਰ ਵੱਲੋਂ ਵੀਰਵਾਰ ਸ਼ਾਮ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮਾਨ ਸਰਕਾਰ ਨੇ 1996 ਦੀ ਪਾਲਿਸੀ ਨੂੰ ਮੁੜ ਲਾਗੂ ਕਰ ਦਿੱਤਾ ਹੈ, ਇਸ ਨਾਲ ਹੁਣ ਪੰਜਾਬ ਪੁਲਿਸ ਦੀਆਂ ਨਵੀਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਪਹਿਲਾਂ 1996 ਤੋਂ ਪਹਿਲਾਂ ਇਹ ਪਾਲਿਸੀ ਲਾਗੂ ਸੀ ਪਰ 1996 ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਭਰਤੀਆਂ ਵਿੱਚ ਰਾਖਵਾਂਕਰਨ ਮਿਲਣਾ ਬੰਦ ਹੋ ਗਿਆ ਸੀ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਵਿੱਚ ਕਿਹਾ ਹੈ ਕਿ ਨਵੀਂਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ।