[gtranslate]

ਉਲੰਪਿਕਸ ‘ਚ ਇਤਿਹਾਸ ਰਚਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਪੰਜਾਬ ਦੇ ਖੇਡ ਮੰਤਰੀ ਨੇ 1-1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

punjab govt announces rs 1 crore cash award

ਟੋਕੀਓ ਵਿੱਚ ਚੱਲ ਰਹੀਆਂ ਓਲੰਪਿਕ 2020 ਖੇਡਾਂ ਵਿੱਚ, ਭਾਰਤ ਨੇ ਵੀਰਵਾਰ ਨੂੰ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ, ਜਿਸ ਨਾਲ 41 ਸਾਲਾਂ ਦੇ ਸੋਕੇ ਦਾ ਅੰਤ ਹੋਇਆ ਹੈ। ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਤਮਗਾ ਜਿੱਤਿਆ ਹੈ। ਇਸ ਜਿੱਤ ਨਾਲ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਦੇਸ਼ ਦੀਆਂ ਵੱਖ -ਵੱਖ ਹਸਤੀਆਂ ਨੇ ਭਾਰਤ ਦੀ ਹਾਕੀ ਪੁਰਸ਼ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੀ ਹਾਕੀ ਟੀਮ ‘ਤੇ ਮਾਣ ਹੈ।

ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।

ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕੀਤਾ, “ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਮਿਲੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।”

ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਰੋਮਾਂਚਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ ‘ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਕੁੱਲ 20 ਖਿਡਾਰੀਆਂ ਵਿੱਚੋਂ ਪੰਜਾਬ ਦੇ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਿਲ ਹਨ।

ਭਾਰਤੀ ਹਾਕੀ ਟੀਮ ਦੀ ਇਸ ਪ੍ਰਾਪਤੀ ਤੋਂ ਬਾਅਦ ਦੇਸ਼ ਵਿੱਚ ਜਸ਼ਨ ਦਾ ਮਾਹੌਲ ਹੈ। ਨੇਤਾਵਾਂ ਨੇ ਟਵੀਟ ਕਰਕੇ ਭਾਰਤੀ ਹਾਕੀ ਟੀਮ ਨੂੰ ਵਧਾਈ ਵੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ, “ਰਾਸ਼ਟਰ ਲਈ ਮਾਣ ਵਾਲਾ ਅਤੇ ਇਤਿਹਾਸਕ ਪਲ ਕਿਉਂਕਿ ਪੁਰਸ਼ ਹਾਕੀ ਟੀਮ ਨੇ #Olympics ਵਿੱਚ ਜਰਮਨੀ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। 41 ਸਾਲਾਂ ਬਾਅਦ ਇੱਕ ਸ਼ਾਨਦਾਰ ਪ੍ਰਾਪਤੀ ਅਤੇ ਹਾਕੀ ‘ਚ ਕਾਂਸੀ ਦਾ ਮੈਡਲ ਗੋਲਡ ਦੇ ਬਰਾਬਰ ਹੈ। ਵਧਾਈਆਂ।”

Leave a Reply

Your email address will not be published. Required fields are marked *