[gtranslate]

ਨਵਜੋਤ ਸਿੱਧੂ ਅੱਗੇ ਝੁਕੀ ਚੰਨੀ ਸਰਕਾਰ, AG ਦਾ ਅਸਤੀਫਾ ਕੀਤਾ ਮਨਜ਼ੂਰ

ਪੰਜਾਬ ਕਾਂਗਰਸ ਨੇ ਸਿੱਧੂ ਦੇ ਤਿੱਖੇ ਹਮਲਿਆਂ ਵਿਚਕਾਰ ਆਖਰ ਪੰਜਾਬ ਸਰਕਾਰ ਨੇ ਏ. ਜੀ. ਅਤੇ ਡੀ. ਜੀ. ਪੀ. ਨੂੰ ਬਦਲਣ ਦਾ ਫ਼ੈਸਲਾ ਕਰ ਲਿਆ ਹੈ। ਪੰਜਾਬ ਦੀ ਕਾਂਗਰਸ ਸਰਕਾਰ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਦਬਾਅ ਅੱਗੇ ਝੁਕ ਗਈ ਹੈ। ਬੀਤੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਸੂਚਨਾ ਰਾਜਪਾਲ ਨੂੰ ਭੇਜੀ ਜਾਵੇਗੀ ਅਤੇ ਬੁੱਧਵਾਰ ਨੂੰ ਪੰਜਾਬ ਵਿੱਚ ਨਵਾਂ ਏ.ਜੀ. ਨਿਯੁਕਤ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਵੀ ਹਟਾ ਦਿੱਤਾ ਜਾਵੇਗਾ। ਇਸ ਦੇ ਲਈ ਸਰਕਾਰ UPSC ਪੈਨਲ ਦਾ ਇੰਤਜ਼ਾਰ ਕਰੇਗੀ। ਹਾਲਾਂਕਿ ਸਹੋਤਾ ਦੀ ਛੁੱਟੀ ਹੁਣ ਤੈਅ ਹੈ। ਇਕਬਾਲਪ੍ਰੀਤ ਸਹੋਤਾ ਅਜੇ ਪੱਕੇ ਡੀਜੀਪੀ ਨਹੀਂ ਹਨ। ਉਨ੍ਹਾਂ ਨੂੰ ਸਿਰਫ਼ ਡੀਜੀਪੀ ਦਾ ਚਾਰਜ ਦਿੱਤਾ ਗਿਆ ਹੈ। ਅਜਿਹੇ ‘ਚ ਸਰਕਾਰ ਨੇ ਉਨ੍ਹਾਂ ਨੂੰ ਹਟਾਉਣ ਲਈ ਪੈਨਲ ਦਾ ਇੰਤਜ਼ਾਰ ਕਰਨ ਲਈ ਕਿਹਾ ਹੈ। ਜਿਸ ‘ਤੇ ਸਿੱਧੂ ਨੇ ਵੀ ਹਾਮੀ ਭਰੀ ਹੈ। ਮੰਗਲਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਮੌਜੂਦ ਸਨ।

Leave a Reply

Your email address will not be published. Required fields are marked *