[gtranslate]

ਪੰਜਾਬ ਦੇ ਸਰਕਾਰੀ ਹੈਲੀਕਾਪਟਰ ‘ਤੇ ਸਿਆਸਤ, ਹਰਿਆਣਾ ਦੇ ਡਿਪਟੀ CM ਚੌਟਾਲਾ ਸੂਬੇ ਦੇ ਹੈਲੀਕਾਪਟਰ ‘ਚ ਭਰ ਰਹੇ ਨੇ ਉਡਾਰੀਆਂ

punjab govt helicopter controversy

ਪੰਜਾਬ ਦੇ ਸਰਕਾਰੀ ਹੈਲੀਕਾਪਟਰ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਇਸ ਦੀ ਵਰਤੋਂ ਕਰ ਰਹੇ ਹਨ। ਉਹ ਇਸ ਹੈਲੀਕਾਪਟਰ ਰਾਹੀਂ ਹਾਂਸੀ ਗਏ ਸੀ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਲਿਆ ਹੈ। ਪੰਜਾਬ ਕਾਂਗਰਸ ਨੇ ਮਾਨ ਨੂੰ ਪੁੱਛਿਆ ਕਿ ਕੀ ਉਹ ਦੱਸਣਗੇ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਿਉਂ ਕਰ ਰਹੇ ਹਨ। ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਇਸ ਬਾਰੇ ਕਿਹਾ ਕਿ ਅਸੀਂ ਇੱਕ ਦੂਜੇ ਨਾਲ ਸਾਂਝਾ ਕਰਦੇ ਰਹਿੰਦੇ ਹਾਂ। ਉਹ ਸਾਡੇ ਹੈਲੀਕਾਪਟਰ ਦੀ ਵਰਤੋਂ ਵੀ ਕਰਦੇ ਰਹਿੰਦੇ ਹਨ। ਇਸ ਦਾ ਆਮ ਆਦਮੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਉੱਥੇ ਹੀ ਹੈਲੀਕਾਪਟਰ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਮਾਨ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇੱਥੋਂ ਤੱਕ ਕਿ ਆਰ.ਟੀ.ਆਈ ਤਹਿਤ ਮੁੱਖ ਮੰਤਰੀ ਦੇ ਹੈਲੀਕਾਪਟਰ ਦੌਰੇ ਦੀ ਜਾਣਕਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਹੈ। ਜਦੋਂ ਇਸ ਬਾਰੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਸਵਾਲ ਹੈ। ਪ੍ਰਸ਼ਾਸਨ ਵਿੱਚ ਬਹੁਤ ਸਾਰੀਆਂ ਚੀਜ਼ਾਂ ਹੁੰਦੀਆਂ ਹਨ ਜੋ ਬਾਹਰ ਨਹੀਂ ਜਾਣੀਆਂ ਚਾਹੀਦੀਆਂ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਖੁਦ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਹੈਲੀਕਾਪਟਰ ਫੇਰੀ ਦਾ ਮਜ਼ਾਕ ਉਡਾਉਂਦੇ ਰਹੇ ਹਨ।

 

Leave a Reply

Your email address will not be published. Required fields are marked *