[gtranslate]

ਪੰਜਾਬ ਸਰਕਾਰ ਨੇ ਓਲੰਪਿਕ ‘ਚ ਇਤਿਹਾਸ ਰਚ ਪੰਜਾਬ ਸਣੇ ਭਾਰਤ ਦਾ ਨਾਮ ਚਮਕਾਉਣ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ, ਮਨਪ੍ਰੀਤ ਸਿੰਘ ਨੂੰ ਬਣਾਇਆ SP, ਦੇਖੋ ਵੀਡੀਓ

punjab govt honors olympic athletes

ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ‘ਪਦਕਵੀਰਾਂ’ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਸਮਾਗਮ ਦੌਰਾਨ ਖਿਡਾਰੀਆਂ ਨੂੰ ਨਕਦ ਇਨਾਮ ਦੇ ਨਾਲ ਏ-ਗਰੇਡ ਦੀ ਸਰਕਾਰੀ ਨੌਕਰੀ ਦਾ ਵੀ ਐਲਾਨ ਕੀਤਾ ਗਿਆ ਹੈ। ਜਦਕਿ 41 ਸਾਲਾਂ ਬਾਅਦ ਇਤਿਹਾਸ ਰਚਣ ਵਾਲੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਤਰੱਕੀ ਦਿੰਦਿਆਂ DSP ਤੋਂ SP ਦੇ ਅਹੁਦੇ ‘ਤੇ ਪ੍ਰਮੋਟ ਕੀਤਾ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਤੇ ਸੜਕਾਂ ਦੇ ਨਾਂ ਵੀ ਖਿਡਾਰੀਆਂ ਦੇ ਨਾਮ ‘ਤੇ ਰੱਖੇ ਜਾਣਗੇ। ਇਸ ਦੌਰਾਨ ਉਨ੍ਹਾਂ ਵਿਰੋਧ ਕਰਨ ਵਾਲੇ ਵਿਧਾਇਕ ਪਰਗਟ ਸਿੰਘ ਨੂੰ ਮੁੱਖ ਮੰਤਰੀ ਨੇ ਹਾਕੀ ਦਾ ਰੋਲ ਮਾਡਲ ਦੱਸਿਆ ਅਤੇ ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਨੂੰ ਵੀ ਯਾਦ ਕੀਤਾ।

ਮਹਿਲਾ ਹਾਕੀ ਟੀਮ ਨੇ ਸਾਰੇ ਖਿਡਾਰੀਆਂ ਵੱਲੋਂ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਸਾਈਨ ਕੀਤੀ ਗਈ ਹਾਕੀ ਸਟਿੱਕ ਮੁੱਖ ਮੰਤਰੀ ਨੂੰ ਭੇਟ ਕੀਤੀ। ਸਮਾਰੋਹ ਵਿੱਚ ਚੰਡੀਗੜ੍ਹ ਦੇ ਗਵਰਨਰ ਵੀਪੀ ਬਦਨੌਰ ਵੀ ਮੌਜੂਦ ਰਹੇ।

Leave a Reply

Your email address will not be published. Required fields are marked *