ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 20 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਭਾਅ ਵਿੱਚ 20 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਹੁਣ ਸੂਬੇ ਵਿੱਚ ਗੰਨੇ ਦੀ ਕੀਮਤ 360 ਰੁਪਏ ਤੋਂ ਵੱਧ ਕੇ 380 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗੀ। ਇਸ ਤੋਂ ਪਹਿਲਾਂ ਸਤੰਬਰ ‘ਚ ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ‘ਤੇ ਗੰਨਾ ਕਾਸ਼ਤਕਾਰਾਂ ਦੇ 75 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਬਕਾਇਆ ਦੇਣ ਲਈ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
