[gtranslate]

ਮੂਸੇਵਾਲਾ ਪਰਿਵਾਰ ਤੋਂ ਪ੍ਰੈਗਨੈਂਸੀ ਰਿਪੋਰਟ ਮੰਗਣ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਣੋ ਕਿਸ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ !

punjab-govt-issued-notice

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਦੀ ਰਿਪੋਰਟ ਮੰਗਣ ਦੇ ਮਾਮਲੇ ਵਿੱਚ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਰਿਪੋਰਟ ਮੰਗੀ ਸੀ। ਹੁਣ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਸੂਬੇ ਦੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਮੂਸੇਵਾਲਾ ਦੇ ਪਰਿਵਾਰ ਤੋਂ ਜਾਣਕਾਰੀ ਮੰਗਣ ਲਈ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਕਿਉਂਕਿ ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਏ ਸਨ । ਇਸ ਲਈ ਕੇਂਦਰ ਨੇ ਪ੍ਰਜਨਨ ਤਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿਚ ਵਿਸਥਾਰਤ ਰਿਪੋਰਟ ਅਤੇ ਕਾਰਵਾਈ ਦੀ ਰਿਪੋਰਟ ਦੀ ਜਾਣਕਾਰੀ ਮੰਗੀ ਹੈ। ਕਿਹਾ ਜਾਂਦਾ ਹੈ ਕਿ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋਏ ਸਨ ਬੱਚੇ ਨੂੰ ਜਨਮ ਦਿੱਤਾ ਹੈ।

 

Leave a Reply

Your email address will not be published. Required fields are marked *