[gtranslate]

ਪੰਜਾਬ ਦੇ ਸਕੂਲਾਂ ‘ਚ ਨੌਕਰੀ ਲੱਭਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬੱਚੇ ਹੋਣਗੇ ਤਿਆਰ, ਸ਼ੁਰੂ ਹੋਵੇਗੀ ਆਹ ਸਕੀਮ

punjab govt launches

ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਬਿਜ਼ਨਸ ਬਲਾਸਟਰ ਯੰਗ ਐਂਟਰਪ੍ਰੀਨਿਓਰ’ ਸਕੀਮ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਬਾਕੀ ਦੁਨੀਆਂ ਨਾਲੋਂ ਵਧੀਆ ਬਣਾਉਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ 12ਵੀਂ ਤੋਂ ਬਾਅਦ ਇਹ ਨਾ ਸੋਚਣ ਕਿ ਹੁਣ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਹੁਣ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨਗੇ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਿਜ਼ਨਸ ਬਲਾਸਟਰ ਯੰਗ ਐਂਟਰਪ੍ਰੀਨਿਓਰ’ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸਕੀਮ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਤਹਿਤ ਇਹ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫਿਰੋਜ਼ਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਬਹੁਤ ਹੀ ਕਾਬਲ ਹਨ ਜੋ ਦੇਸ਼ ਅਤੇ ਦੁਨੀਆਂ ਨੂੰ ਬਦਲਣ ਦੀ ਸਮਰੱਥਾ ਰੱਖਦੇ ਹਨ। ਮੈਨੂੰ ਆਸ ਹੈ ਕਿ ਇਹ ਸਕੀਮ ਨਾ ਸਿਰਫ਼ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਦਮੀ ਬਣਾਵੇਗੀ ਸਗੋਂ ਕਮੀਆਂ ਨੂੰ ਵੀ ਦੂਰ ਕਰ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ Business Blaster Scheme ਤਹਿਤ ਪਹਿਲਾਂ ਬੱਚਿਆਂ ਤੋਂ ਉਨ੍ਹਾਂ ਦੇ ਕਾਰੋਬਾਰੀ ਪ੍ਰਸਤਾਵ ਲਏ ਜਾਣਗੇ ਅਤੇ ਫਿਰ ਉਨ੍ਹਾਂ ਕਾਰੋਬਾਰੀ ਪ੍ਰਸਤਾਵਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ। ਜਿਹੜੇ ਪ੍ਰਸਤਾਵ ਚੰਗੇ ਪਾਏ ਗਏ, ਉਨ੍ਹਾਂ ਨੂੰ 8 ਵਿਦਿਆਰਥੀਆਂ ਦਾ ਮਿਕਸ ਗਰੁੱਪ ਬਣਾ ਕੇ ਪੂਰਾ ਮਾਰਗਦਰਸ਼ਨ ਦਿੱਤਾ ਜਾਵੇਗਾ। ਇਸ ਦੇ ਲਈ ਸਮੂਹ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ, ਜੋ ਇਸ ਪੈਸੇ ਦੀ ਵਰਤੋਂ ਆਪਣੇ ਵਪਾਰਕ ਪ੍ਰਸਤਾਵ ਨੂੰ ਸਫਲ ਬਣਾਉਣ ਲਈ ਕਰਨਗੇ।

Leave a Reply

Your email address will not be published. Required fields are marked *