ਪੰਜਾਬ ਸਰਕਾਰ ਵੱਲੋਂ ਸੂਬੇ ਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਦਰਅਸਲ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 2 ਮਈ ਤੋਂ 15 ਜੁਲਾਈ ਤੱਕ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਸੀ। ਇਹ ਫੈਸਲਾ ਬਿਜਲੀ ਦੀ ਬੱਚਤ ਕਰਕੇ ਲਿਆ ਗਿਆ ਸੀ।
ਪਰ ਹੁਣ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ।