[gtranslate]

SC ਦੀ ਟਿੱਪਣੀ ਮਗਰੋਂ AAP ਦਾ ਵੱਡਾ ਬਿਆਨ, ਕਿਹਾ – “SYL ‘ਤੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ, ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ”

punjab govt stand on syl is clear

ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਐੱਸ.ਵਾਈ.ਐੱਲ ‘ਤੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਪੰਜਾਬ ਇੱਕ ਬੂੰਦ ਵੀ ਵਾਧੂ ਨਹੀਂ ਦੇਵੇਗਾ। ਪੰਜਾਬ ਦੂਜੇ ਰਾਜਾਂ ਨੂੰ ਪਾਣੀ ਦੇਣ ਦੀ ਸਥਿਤੀ ਵਿੱਚ ਨਹੀਂ। ਬੁੱਧਵਾਰ ਨੂੰ ਪੰਜਾਬ ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ‘ਚ ਪਾਣੀ ਦੀ ਸਥਿਤੀ ਹੁਣ 50 ਸਾਲ ਪਹਿਲਾਂ ਵਰਗੀ ਨਹੀਂ ਰਹੀ। ਅੱਜ ਪੰਜਾਬ ਖੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਹਾਲ ਹੀ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਨਹੀਂ ਦੇ ਸਕਦਾ।

ਮਾਲਵਿੰਦਰ ਕੰਗ ਨੇ ਮੰਗ ਕੀਤੀ ਹੈ ਕਿ ਐਸਵਾਈਐਲ ਅਤੇ ਪੰਜਾਬ ਵਿੱਚ ਪਾਣੀਆਂ ਦੀ ਸਥਿਤੀ ਜਾਣਨ ਲਈ ਟ੍ਰਿਬਿਊਨਲ ਦਾ ਗਠਨ ਕੀਤਾ ਜਾਵੇ। ਜਿਹੜੀ ਜ਼ਮੀਨ ਐਸਵਾਈਐਲ ਲਈ ਨੋਟੀਫਾਈ ਕੀਤੀ ਗਈ ਸੀ, ਉਸ ਨੂੰ ਵੀ ਹੁਣ ਡੀਨੋਟੀਫਾਈ ਕਰ ਦਿੱਤਾ ਗਿਆ ਹੈ। ਹੁਣ ਇਸ ਨੂੰ ਦੁਬਾਰਾ ਨੋਟੀਫਾਈ ਕਰਨ ਵਿੱਚ ਕਈ ਮੁਸ਼ਕਿਲਾਂ ਖੜ੍ਹੀਆਂ ਹੋਣਗੀਆਂ, ਇਸ ਲਈ ਹੁਣ ਐਸਵਾਈਐਲ ਬਣਾਉਣਾ ਸੰਭਵ ਨਹੀਂ ਹੈ। ਹੁਣ ਸਾਡੇ ਕੋਲ ਨਾ ਤਾਂ ਵਾਧੂ ਪਾਣੀ ਹੈ ਅਤੇ ਨਾ ਹੀ ਵਾਧੂ ਜ਼ਮੀਨ। ਅਸੀਂ ਇਸ ਮਾਮਲੇ ਨੂੰ ਕਾਨੂੰਨੀ ਤਰੀਕੇ ਨਾਲ ਅਦਾਲਤ ਦੇ ਸਾਹਮਣੇ ਰੱਖਾਂਗੇ ਅਤੇ ਕੇਂਦਰ ਸਰਕਾਰ ਅੱਗੇ ਵੀ ਉਠਾਵਾਂਗੇ।

Leave a Reply

Your email address will not be published. Required fields are marked *