[gtranslate]

ਰਾਮ ਰਹੀਮ ਦੀ ਪੈਰੋਲ ‘ਤੇ ਵਿਵਾਦ, ਹਰਿਆਣਾ ਦੇ CS ਨੂੰ ਹਾਈ ਕੋਰਟ ਦੇ ਵਕੀਲ ਨੇ ਭੇਜਿਆ Legal Notice, ਗੀਤ ਬਾਰੇ ਵੀ ਰੱਖੀ ਆਹ ਮੰਗ

punjab haryana hc lawyer notice cs haryana

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋਸ਼ੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹੰਗਾਮਾ ਵੱਧ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਐਚ ਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਮ ਰਹੀਮ ਦੇ ਦੀਵਾਲੀ ‘ਤੇ ਰਿਲੀਜ਼ ਹੋਏ ਗੀਤ ‘ਸਾਡੀ ਨਿਤ ਦੀਵਾਲੀ’ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ। ਵਕੀਲ ਨੇ ਕਿਹਾ ਕਿ ਪੈਰੋਲ ‘ਤੇ ਬਾਹਰ ਆਏ ਡੇਰਾ ਮੁਖੀ ਨੂੰ ਪ੍ਰਸਿੱਧੀ ਹਾਸਿਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਚੰਡੀਗੜ੍ਹ ਦੇ ਵਕੀਲ ਐਚ ਸੀ ਅਰੋੜਾ ਨੇ ਹਰਿਆਣਾ ਦੇ ਸੀਐਸ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਨੇ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਹੈ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿੱਚ ਸਤਿਸੰਗ ਕਰ ਰਿਹਾ ਹੈ। ਵਕੀਲ ਨੇ ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਰਾਮ ਰਹੀਮ ਤੋਂ ਅਸ਼ੀਰਵਾਦ ਲੈ ਰਹੇ ਹਨ। ਇਸ ਕਾਰਨ ਪੰਚਾਇਤੀ ਚੋਣਾਂ ਅਤੇ ਆਦਮਪੁਰ ਉਪ ਚੋਣ ਦੀ ਨਿਰਪੱਖਤਾ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਵਕੀਲ ਨੇ ਰਾਮ ਰਹੀਮ ਦੇ ਗੀਤ ‘ਸਾਡੀ ਨਿਤ ਦੀਵਾਲੀ’ ‘ਤੇ ਵੀ ਸਵਾਲ ਚੁੱਕੇ ਹਨ। ਸੀਐਸ ਸੰਜੀਵ ਕੌਸ਼ਲ ਨੂੰ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਉਨ੍ਹਾਂ ਦੇ ਗੀਤ ਨੂੰ ਯੂਟਿਊਬ ਤੋਂ ਹਟਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਵਕੀਲ ਨੇ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ ਅਤੇ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੇ ਗੀਤ ਨੂੰ ਯੂਟਿਊਬ ਤੋਂ ਹਟਾਇਆ ਜਾਵੇ।

Leave a Reply

Your email address will not be published. Required fields are marked *