[gtranslate]

Breaking : AAP ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ! ਜਾਰੀ ਨੰਬਰ ‘ਤੇ ਸ਼ਿਕਾਇਤ ਮਗਰੋਂ ਕੀਤੀ ਕਾਰਵਾਈ

punjab in action against corruption

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ‘ਤੇ ਆਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਖਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜਲੰਧਰ ਦੇ ਤਹਿਸੀਲਦਾਰ ਦੇ ਦਫਤਰ ਵਿੱਚ ਇੱਕ ਕਲਰਕ ਖਿਲਾਫ ਵੱਡੀ ਕਾਰਵਾਈ ਕੀਤੀ ਹੈ।

ਮੁੱਖ ਮੰਤਰੀ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜਲੰਧਰ ਦੇ ਤਹਿਸੀਲਦਾਰ ਦੇ ਦਫਤਰ ਵਿੱਚ ਕਲਰਕ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਲਰਕ ਖਿਲਾਫ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਜਾਂਚ ਵਿੱਚ ਸ਼ਿਕਾਇਤ ਸਹੀ ਪਾਈ ਗਈ ਜਿਸ ਮਗਰੋਂ ਐਕਸ਼ਨ ਲਿਆ ਗਿਆ ਹੈ। ਪਤਾ ਲੱਗਾ ਹੈ ਕਿ ਨੌਕਰੀ ਦਿਵਾਉਣ ਦੇ ਨਾਂ ‘ਤੇ ਰਿਸ਼ਵਤ ਲਈ ਜਾਂਦੀ ਸੀ।

Leave a Reply

Your email address will not be published. Required fields are marked *