ਸ਼ਨੀਵਾਰ ਤੋਂ ‘ਵਾਰਿਸ ਪੰਜਾਬ ਦੀ ’ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਕਾਰਵਾਈ ਜਾਰੀ ਹੈ। ਉੱਥੇ ਹੀ ਇਸ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਦੇ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਇਸੇ ਵਿਚਕਾਰ ਪੰਜਾਬ ਪ੍ਰਸ਼ਾਸਨ ਨੇ ਸੂਬੇ ‘ਚ ਇੰਟਰਨੈਟ ‘ਤੇ ਪਾਬੰਦੀ ਸੋਮਵਾਰ 12 ਵਜੇ ਤੱਕ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ।
