[gtranslate]

ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਮਗਰੋਂ ਹੁਣ SMS ਸੇਵਾਵਾਂ ਵੀ ਕੀਤੀਆਂ ਗਈਆਂ ਬੰਦ, ਪੜ੍ਹੋ ਵੇਰਵਾ

punjab internet sms services suspended

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਖਿਲਾਫ ਸ਼ਿਕੰਜਾ ਕਸਿਆ ਜਾ ਰਿਹਾ ਹੈ। ਉੱਥੇ ਹੀ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਵੱਲੋਂ ਕੱਲ੍ਹ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ SMS ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖਿਲਾਫ ਸ਼ਿਕੰਜਾ ਕਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *