MI vs PBKS: ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡੇ ਗਏ IPL 2022 ਦੇ 23ਵੇਂ ਮੈਚ ਵਿੱਚ, ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 12 ਦੌੜਾਂ ਨਾਲ ਹਰਾਇਆ ਹੈ। ਇਸ ਸੀਜ਼ਨ ‘ਚ ਮੁੰਬਈ ਦੀ ਇਹ ਲਗਾਤਾਰ ਪੰਜਵੀਂ ਹਾਰ ਹੈ। ਇਸ ਦੇ ਨਾਲ ਹੀ ਪੰਜਾਬ ਕਿੰਗਜ਼ ਦੀ ਇਹ ਤੀਜੀ ਜਿੱਤ ਹੈ। ਪੰਜਾਬ ਕਿੰਗਜ਼ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 198 ਦੌੜਾਂ ਬਣਾਈਆਂ ਸਨ। ਜਵਾਬ ‘ਚ ਮੁੰਬਈ ਇੰਡੀਅਨਜ਼ ਦੀ ਟੀਮ 186 ਦੌੜਾਂ ਹੀ ਬਣਾ ਸਕੀ। ਪੰਜਾਬ ਕਿੰਗਜ਼ ਲਈ ਓਡਿਅਨ ਸਮਿਥ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ।
