ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।