[gtranslate]

ਪੰਜਾਬ ‘ਚ ਸੱਥਾਂ ਦੀ ਸਰਕਾਰ ਲਈ ਪਿੰਡ ਤਿਆਰ ! 9398 ਗ੍ਰਾਮ ਪੰਚਾਇਤਾਂ ਲਈ 8 ਵਜੇ ਤੋਂ ਵੋਟਿੰਗ ਜਾਰੀ, ਸ਼ਾਮ ਨੂੰ ਆਉਣਗੇ ਨਤੀਜੇ

punjab-panchayat-election-2024

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਈ ਜਾ ਰਹੀ ਹੈ। ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਡਿਊਟੀ ਲਈ 96 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਪੰਚ ਦੇ ਅਹੁਦੇ ਲਈ 25,588 ਅਤੇ ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਮੈਦਾਨ ਵਿੱਚ ਹਨ। 19,110 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਰਾਜ ਵਿੱਚ ਕੁੱਲ 13,225 ਪੰਚਾਇਤਾਂ ਹਨ। ਜਿਨ੍ਹਾਂ ਵਿੱਚੋਂ 3,798 ਸਰਪੰਚ ਅਤੇ 48,861 ਪੰਚ ਪਹਿਲਾਂ ਹੀ ਸਰਬਸੰਮਤੀ ਨਾਲ ਚੁਣੇ ਜਾ ਚੁੱਕੇ ਹਨ। ਸਰਪੰਚ ਦੇ ਅਹੁਦੇ ਲਈ ਕੁੱਲ 20147 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਹਨ। ਇਸ ਤੋਂ ਇਲਾਵਾ 28 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਇਕ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤਰ੍ਹਾਂ ਅੱਜ 13,225 ਵਿੱਚੋਂ 9,398 ਗ੍ਰਾਮ ਪੰਚਾਇਤਾਂ ਵਿੱਚ ਵੋਟਾਂ ਪੈ ਰਹੀਆਂ ਹਨ।

Likes:
0 0
Views:
53
Article Categories:
India News

Leave a Reply

Your email address will not be published. Required fields are marked *