[gtranslate]

ਏਸ਼ੀਅਨ ਖੇਡਾਂ ‘ਚ ਪੰਜਾਬ ਦੇ ਖਿਡਾਰੀਆਂ ਦਾ ਕਮਾਲ, ਮੈਡਲ ਜਿੱਤਣ ‘ਚ ਤੋੜਿਆ 72 ਸਾਲਾਂ ਦਾ ਰਿਕਾਰਡ

punjab players won total 19 medals

ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਏਸ਼ੀਅਨ ਖੇਡਾਂ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਗੋਲਡ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਦੇ ਵੱਡੇ ਮੰਚ ‘ਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਾਰ ਪੰਜਾਬ ਸਰਕਾਰ ਨੇ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਸਨ।

ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿੱਚ 7-7 ਅਤੇ 1962 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸਭ ਤੋਂ ਵੱਧ ਸੋਨ ਤਗਮੇ ਜਿੱਤੇ ਸਨ। ਇਸ ਵਾਰ ਇਹ ਰਿਕਾਰਡ ਤੋੜਦੇ ਹੋਏ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ ਹਨ। ਇਸ ਵਾਰ ਪੰਜਾਬ ਦੇ ਖਿਡਾਰੀਆਂ ਨੇ ਕੁੱਲ ਰਿਕਾਰਡ 19 ਤਗਮੇ ਜਿੱਤੇ ਹਨ।

Leave a Reply

Your email address will not be published. Required fields are marked *