ਪੰਜਾਬ ਦੇ ਪਟਿਆਲਾ ਵਿੱਚ 5 ਦਿਨਾਂ ਤੋਂ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਚੱਲ ਰਹੇ ਧਰਨੇ ਨੂੰ ਪੁਲਿਸ ਨੇ ਚਕਵਾ ਦਿੱਤਾ ਹੈ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ 4 ਹੋਰ ਸਾਥੀਆਂ ਦੀ ਭੁੱਖ ਹੜਤਾਲ ਵੀ ਖਤਮ ਕਰਵਾ ਦਿੱਤੀ ਗਈ ਹੈ। ਡੱਲੇਵਾਲ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਸਾਨਾਂ ਦੀਆਂ 21 ਮੰਗਾਂ ਸਨ, ਜਿਨ੍ਹਾਂ ਨੂੰ ਪੂਰਾ ਕਰਵਾਉਣ ਲਈ ਉਹ ਪਟਿਆਲਾ ਸਥਿਤ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਸਨ। ਬੀਕੇਯੂ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਪੀਐਸਪੀਸੀਐਲ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਗਲਤ ਖਿਲਾਫ ਆਵਾਜ਼ ਬੁਲੰਦ ਕਰਨਾ ਸਾਡਾ ਹੱਕ ਹੈ।