ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨੂੰ ਵਧਾਵਾ ਦੇਣ ਵਾਲੀਆਂ ਫੋਟੋਆਂ, ਆਡੀਓ-ਵੀਡੀਓ ਅਪਲੋਡ ਕਰਨ ਵਾਲਿਆਂ ਵਿਰੁੱਧ ਪੰਜਾਬ ਦੇ ਸਾਰੇ ਜਿਲ੍ਹਿਆਂ ਦੀ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਪਠਾਨਕੋਟ ਪੁਲਿਸ ਨੇ ਇੰਸਟਾਗ੍ਰਾਮ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਵਾਲੀ ਵੀਡੀਓ ਅਪਲੋਡ ਕਰਨ ਦੇ ਦੋਸ਼ ‘ਚ 3 ਲੋਕਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਇੱਕ ਸਫਾਰੀ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਸ ਤੋਂ ਇਲਾਵਾ ਗੰਨ ਕਲਚਰ ਵਿਰੁੱਧ ਪੰਜਾਬ ਪੁਲਿਸ ਵਿਭਾਗ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪਟਿਆਲਾ ਪੁਲਿਸ ਨੇ ਵੀ ਪਿਛਲੇ 2 ਦਿਨਾਂ ਵਿੱਚ ਕੁੱਲ 5 ਮੁਕੱਦਮੇ ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ ਇੱਕ 12 ਬੋਰ ਦੀ ਬੰਦੂਕ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।