[gtranslate]

ਜੱਗੂ ਭਗਵਾਨਪੁਰੀਆ ਖੋਲ੍ਹੇਗਾ ਮੂਸੇਵਾਲਾ ਕਤਲ ਕੇਸ ਦੇ ਰਾਜ ! ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆ ਰਹੀ ਹੈ ਪੁਲਿਸ

punjab police gets transit remand

ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ ਜੱਗੂ ਨੇ ਮੁਹੱਈਆ ਕਰਵਾਏ ਸਨ। ਜੱਗੂ ਗੈਂਗਸਟਰ ਲਾਰੈਂਸ ਦੇ ਗਰੁੱਪ ਦਾ ਹੀ ਮੈਂਬਰ ਹੈ। ਇਸ ਗੱਲ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਉਥੋਂ ਪੁਲਿਸ ਨੂੰ ਜੱਗੂ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਪੁਲਿਸ ਨੇ ਜੱਗੂ ਦਾ ਟਰਾਂਜ਼ਿਟ ਰਿਮਾਂਡ ਵੀ ਹਾਸਿਲ ਕਰ ਲਿਆ ਹੈ। ਉਸ ਨੂੰ ਮਾਨਸਾ ਲਿਆਂਦਾ ਜਾ ਰਿਹਾ ਹੈ। ਇੱਥੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਪੰਜਾਬ ਪੁਲਿਸ ਵੱਲੋਂ ਲਾਰੈਂਸ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ 4 ਤੋਂ ਵੱਧ ਸ਼ਾਰਪ ਸ਼ੂਟਰ ਸ਼ਾਮਿਲ ਸਨ। ਇਨ੍ਹਾਂ ‘ਚ ਦਿੱਲੀ ਪੁਲਸ ਨੇ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਅੰਕਿਤ ਸੇਰਸਾ, ਜਗਰੂਪ ਰੂਪਾ ਅਤੇ ਮਨੂ ਕੁੱਸਾ ਹੁਣ ਫਰਾਰ ਹਨ। ਪੁਲਿਸ ਨੂੰ ਸ਼ੱਕ ਹੈ ਕਿ ਜਗਰੂਪ ਰੂਪਾ ਅਤੇ ਮਨੂ ਕੁੱਸਾ ਭਗਵਾਨਪੁਰੀਆ ਨੇ ਲਾਰੈਂਸ ਗੈਂਗ ਨੂੰ ਦਿੱਤੇ ਸਨ। ਇਸ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਸਨੇ ਦੱਸਿਆ ਸੀ ਕਿ ਤਿਹਾੜ ਜੇਲ੍ਹ ਵਿੱਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ, ਬਾਅਦ ਵਿੱਚ ਉਸਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ।

Leave a Reply

Your email address will not be published. Required fields are marked *