[gtranslate]

ਪੰਜਾਬ ਪੁਲਿਸ ਨੇ ਜਾਰੀ ਕੀਤਾ ਆਪਣਾ ਰਿਪੋਰਟ ਕਾਰਡ, ਮੂਸੇਵਾਲੇ ਦੇ ਕ.ਤਲ ਕੇਸ ਸਣੇ ਦੇਖੋ ਕਿਹੜੇ-ਕਿਹੜੇ ਮਾਮਲੇ ਕੀਤੇ ਨੇ ਹੱਲ !

punjab police has released its report card

ਪੰਜਾਬੀਆਂ ਵੱਲੋਂ ਸੂਬੇ ‘ਚ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ ਹੁਣ 1 ਸਾਲ ਪੂਰਾ ਹੋ ਚੁੱਕਾ ਹੈ, ਜਿੱਥੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਗਈਆਂ ਹਨ, ਉੱਥੇ ਹੀ ਹੁਣ ਇਸ ਸਰਕਾਰ ਦੇ ਦੌਰਾਨ ਪੰਜਾਬ ਪੁਲਿਸ ਨੇ ਆਪਣੇ ਕਾਰਜਕਾਲ ਦਾ ਵੀ ਇੱਕ ਰਿਪੋਰਟ ਕਾਰਡ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਪੁਲਿਸ ਨੇ ਆਪਣੇ ਵੱਲੋਂ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਹੈ, ਤਾਂ ਆਉ ਫਿਰ ਤੁਹਾਨੂੰ ਵੀ ਦੱਸਦੇ ਹਾਂ ਕਿ ਇਸ ਇੱਕ ਸਾਲ ਦੌਰਾਨ ਪੰਜਾਬ ਪੁਲਿਸ ਨੇ ਕਿਹੜੀਆਂ-ਕਿਹੜੀਆਂ ਵੱਡੀਆਂ ਕਾਰਵਾਈਆਂ ਕੀਤੀਆਂ ਨੇ, ਦਰਅਸਲ ਪੰਜਾਬ ਪੁਲਿਸ ਦੇ ਵੱਲੋਂ ਆਪਣੇ ਕੀਤਾ ਗਏ ਕੰਮਾਂ ਬਾਰੇ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਸਭ ਤੋਂ ਪਹਿਲਾ ਪੰਜਾਬ ‘ਚ ਕਰਾਇਮ ਰੇਟ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਕਾਰਡ ‘ਚ ਜ਼ਿਕਰ ਕੀਤਾ ਗਿਆ ਹੈ ਕਿ ਪੰਜਾਬ ਵਿੱਚ 2022-23 ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।

ਇਸ ਤੋਂ ਬਾਅਦ ਜ਼ਿਕਰ ਕੀਤਾ ਗਿਆ ਹੈ ਸੂਬੇ ‘ਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਅਪਰਾਧੀਆਂ ‘ਤੇ ਨਕੇਲ ਕਸੀ ਗਈ ਹੈ ਅਤੇ ਅਪਰਾਧੀ ਕਾਨੂੰਨ ਦੀ ਪਾਲਣਾ ਵੀ ਕਰ ਰਹੇ ਨੇ। ਇਸ ਮਗਰੋਂ ਹਮੇਸ਼ਾ ਤੋਂ ਪੰਜਾਬ ਦੇ ਅਹਿਮ ਮੁੱਦਿਆਂ ‘ਚੋਂ ਇੱਕ ਰਹੇ ਨਸ਼ਿਆਂ ਦਾ ਜ਼ਿਕਰ ਕੀਤਾ ਗਿਆ ਹੈ। ਕਿਹਾ ਗਿਆ ਹੈ ਕਿ ਪੰਜਾਬ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਮੁਕਤ ਬਣਾਉਣ ਲਈ ਜੋ ਵਾਅਦਾ ਕੀਤਾ ਗਿਆ ਸੀ ਉਸਨੂੰ ਵੀ ਪੂਰਾ ਕਰਨ ਵੱਲ ਲਗਾਤਾਰ ਕਦਮ ਵਧਾਏ ਜਾ ਰਹੇ ਹਨ। ਉੱਥੇ ਹੀ ਇਸ ਇੱਕ ਸਾਲ ਦੌਰਾਨ ਪੁਲਿਸ ਦੇ ਵੱਲੋਂ 168 ਅੱਤਵਾਦੀਆਂ ਜਾ ਕੱਟੜਪੰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਨਾਲ AGTF ਵੱਲੋਂ 582 ਗੈਂਗਸਟਰ ਅਤੇ ਅਪਰਾਧੀ ਫੜੇ ਗਏ ਹਨ।

ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਕੀਤੇ ਗਏ ਵਾਧੇ ਦਾ ਜ਼ਿਕਰ ਕੀਤਾ ਗਿਆ ਹੈ। ਕਿਹਾ ਗਿਆ ਹੈ ਕਿ ਪੁਲਿਸ ਵੈੱਲਫੇਅਰ ਲਈ ਬਜਟ ਨੂੰ 10 ਕਰੋੜ ਰੁਪਏ ਤੋਂ ਵਧਾ ਕਿ 15 ਕਰੋੜ ਰੁਪਏ ਕੀਤਾ ਗਿਆ ਹੈ। ਜਦਕਿ ਡਿਊਟੀ ਦੌਰਾਨ ਜੇਕਰ ਕਿਸੇ ਮੁਲਾਜ਼ਮ ਦੀ ਮੌਤ ਹੁੰਦੀ ਹੈ ਜਾ ਸ਼ਹੀਦ ਹੁੰਦਾ ਹੈ ਤਾਂ ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇਗੀ।

ਇਸ ਮਗਰੋਂ ਪੰਜਾਬ ਪੁਲਿਸ ਦੇ ਵੱਲੋਂ ਅੱਤਵਾਦੀਆਂ ਦੇ ਖਿਲਾਫ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਸਭ ਤੋਂ ਪਹਿਲਾ Terror Modules ਦਾ ਪਰਦਾਫਾਸ਼ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਪੁਲਿਸ ਦੇ ਵੱਲੋਂ ਇਸ ਕਾਰਜਕਾਲ ਦੌਰਾਨ 26 ਅੱਤਵਾਦੀ ਗਰੁੱਪਾਂ ਦਾ ਪਰਦਾਫਾਸ਼ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਜਦਕਿ 168 ਅੱਤਵਾਦੀ ਅਤੇ ਕੱਟੜਪੰਥੀ ਗ੍ਰਿਫਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇੰਨ੍ਹਾਂ ਕੋਲੋਂ 31 ਰਾਈਫਲਾਂ ਅਤੇ 201 ਰਿਵਾਲਵਰ ਅਤੇ ਪਿਸਤੌਲ ਬਰਾਮਦ ਕੀਤੇ ਹਨ। ਖਾਸ ਗੱਲ ਇਹ ਹੈ ਕਿ ਇਸ ਦੌਰਾਨ 9 Tiffin IEDS ਵੀ ਬਰਾਮਦ ਕੀਤੇ ਗਏ ਹਨ। ਜਦਕਿ 8.72 kg RDX ਅਤੇ ਹੋਰ ਵਿਸਫੋਟਕ ਸਮੱਗਰੀ ਦੀ ਰਿਕਵਰੀ ਕੀਤੀ ਗਈ ਹੈ। ਇਸ ਦੌਰਾਨ 11 ਹੈਂਡ ਗ੍ਰੇਨੇਡ ਅਤੇ 30 ਡਰੋਨ ਬਰਾਮਦ ਕੀਤੇ ਗਏ ਹਨ।

ਇਸ ਮਗਰੋਂ ਪੁਲਿਸ ਦੇ ਵੱਲੋਂ ਗੈਂਗਸਟਰਾਂ ਦੇ ਕੁੱਲ ਮੌਡਿਊਲਾਂ ਦੇ ਪਰਦਾਫਾਸ਼ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਦੀ ਗਿਣਤੀ 162 ਹੈ ਤੇ ਜੇਕਰ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਅਤੇ ਅਪਰਾਧੀਆਂ ਦਾ ਜ਼ਿਕਰ ਕਰੀਏ ਤਾਂ ਕੁੱਲ 582 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉੱਥੇ ਹੀ ਇਸ ਦੌਰਾਨ 5 ਗੈਂਗਸਟਰਾਂ ਜਾ ਅਪਰਾਧੀਆਂ ਨੂੰ neutralised ਕੀਤਾ ਗਿਆ ਹੈ। ਇੰਨ੍ਹਾ ਹੀ ਨਹੀਂ ਪੁਲਿਸ ਦੇ ਵੱਲੋਂ ਗੈਂਗਸਟਰਾਂ ਕੋਲੋਂ 586 ਹਥਿਆਰ ਅਤੇ 131 ਵਾਹਨ ਵੀ ਬਰਾਮਦ ਕੀਤੇ ਗਏ ਹਨ।

ਹੁਣ ਗੱਲ ਕਰਦੇ ਹੈ ਪੰਜਾਬ ਦੇ ਇੱਕ ਹੋਰ ਅਹਿਮ ਮਸਲੇ ਨਸ਼ਿਆਂ ਦੀ, ਪੰਜਾਬ ਸਰਕਾਰ ਅਤੇ ਪੁਲਿਸ ਦੇ ਵੱਲੋਂ ਲਗਾਤਾਰ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ, ਇਸੇ ਕੜੀ ਦੇ ਤਹਿਤ ਪੁਲਿਸ ਦੇ ਵੱਲੋਂ 17568 ਨਸ਼ਾ ਤਸਕਰ ਅਤੇ ਸਪਲਾਇਰ ਗ੍ਰਿਫਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ 13094 FIRS Registered ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਦੌਰਾਨ ਪੁਲਿਸ ਦੇ ਵੱਲੋਂ 863.9 kg ਹੈਰੋਇਨ, 888 kg ਅਫੀਮ, 1229 kg ਗਾਂਜਾ ਅਤੇ 464 ਕੁਇੰਟਲ ਭੁੱਕੀ ਵੀ ਬਰਾਮਦ ਕੀਤੀ ਗਈ ਹੈ। ਜੋ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੇ ਲਈ ਵਰਤੀ ਜਾਣੀ ਸੀ। ਇਸ ਤੋਂ ਇਲਾਵਾ 70.16 ਲੱਖ ਫਾਰਮਾ ਓਪੀਔਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 10.36 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। POS ਅਤੇ NDPS ਮਾਮਲਿਆਂ ਵਿੱਚ ਜੇਕਰ ਭਗੌੜਿਆਂ ਦੀ ਗ੍ਰਿਫਤਾਰੀ ਦੀ ਗੱਲ ਕਰੀਏ ਤਾਂ ਇਹ ਗਿਣਤੀ 828 ਹੈ।

ਹੁਣ ਗੱਲ ਕਰਦੇ ਹਾਂ ਪੰਜਾਬ ਪੁਲਿਸ ਦੇ ਵੱਲੋਂ ਸੁਲਝਾਏ ਗਏ ਛੇ ਹਾਈ-ਪ੍ਰੋਫਾਈਲ ਕੇਸਾਂ ਦੀ ਜਿਨ੍ਹਾਂ ਨੂੰ ਪੁਲਿਸ ਦੇ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੁਲਿਸ ਨੇ IED ਬਲਾਸਟ ਪੁਲਿਸ ਚੌਕੀ ਕਲਮਾ ਮੋੜ, PS ਨੂਰਪੁਰ ਬੇਦੀ ਰੋਪੜ ਅਤੇ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਹੋਏ ਹਮਲੇ
ਦਾ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਵੱਡੇ ਮਾਮਲੇ ਯਾਨੀ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਜ਼ਿਕਰ ਕੀਤਾ ਹੈ, ਜਿਸ ਕਤਲ ਦੀ ਗੁੱਥੀ ਨੂੰ ਲਗਾਤਾਰ ਪੁਲਿਸ ਦੇ ਵੱਲੋਂ ਸੁਲਝਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਮਾਮਲਾ, ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਹੋਇਆ ਆਰਪੀਜੀ ਹਮਲਾ ਅਤੇ ਸੁਧੀਰ ਸੂਰੀ ਅਤੇ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਦੇ ਕਤਲ ਮਾਮਲੇ ਨੂੰ ਸੁਲਝਾਉਣ ਦਾ ਜ਼ਿਕਰ ਕੀਤਾ ਗਿਆ ਹੈ।

ਪੰਜਾਬ ਪੁਲਿਸ ਦੇ ਵੱਲੋਂ ਜਾਰੀ ਕੀਤੀ ਵੀਡੀਓ ‘ਚ ਅਖੀਰ ‘ਚ ਲਿਖਿਆ ਗਿਆ ਹੈ ਕਿ ਆਓ ਪੰਜਾਬ ਨੂੰ ਭਾਰਤ ਦਾ ਸਭ ਤੋਂ ਸੁਰੱਖਿਅਤ ਸੂਬਾ ਬਣਾਈਏ! ਅਤੇ ਇਸ ਦੇ ਨਾਲ ਹੀ ਲਿਖਿਆ ਗਿਆ ਹੈ ਕਿ ਸਾਡੇ ਭਾਈਚਾਰੇ ਦੀ ਸੇਵਾ ਅਤੇ ਬਿਹਤਰੀ ਲਈ ਪੁਲਿਸ 24 x 7 ਹਾਜ਼ਿਰ ਹੈ। ਤਾਂ ਤੁਹਾਨੂੰ ਪੰਜਾਬ ਪੁਲਿਸ ਦਾ ਇਹ ਰਿਪੋਰਟ ਕਾਰਡ ਕਿਵੇਂ ਲੱਗਿਆ ਇਸ ਬਾਰੇ ਕੋਮੈਂਟ ਬੋਕਸ ਵਿੱਚ ਆਪਣੇ ਵਿਚਾਰ ਜ਼ਰੂਰ ਸਾਂਝੇ ਕਰਨਾ।

Leave a Reply

Your email address will not be published. Required fields are marked *