ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ, ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਸਲਾਹ ਦਿੱਤੀ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ 112 ‘ਤੇ ਸੰਪਰਕ ਕਰਨ, ਤੁਰੰਤ ਪੁਲਿਸ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ। ਇੰਨਾ ਹੀ ਨਹੀਂ ਜੇਕਰ ਕਿਸੇ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ ਤਾਂ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਸਕਦਾ ਹੈ।
ਭਾਰੀ ਮੀਂਹ ਕਾਰਨ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੀਂਹ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਂਹ ਵਿੱਚ ਘਰਾਂ ਤੋਂ ਬਾਹਰ ਨਾ ਨਿਕਲਣ।