ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਉੱਥੇ ਹੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਇਤਿਹਾਸ ਦਾ ਵੱਡਾ ਝਟਕਾ ਲੱਗਿਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਪ੍ਰਧਾਨ ਤੇ CM ਸਣੇ ਬਹੁਤ ਸਾਰੇ ਦਿਗੱਜ ਮੰਤਰੀ ਹਾਰ ਗਏ ਹਨ। ਕਾਂਗਰਸ ਵੱਲੋਂ ਹਾਰ ਦਾ ਮੂੰਹ ਦੇਖਣ ਵਾਲੇ ਮੰਤਰੀਆਂ ਵਿੱਚ ਕਾਂਗਰਸ ਦੇ ਪ੍ਰਧਾਨ ਨਵੋਜਤ ਸਿੰਘ ਸਿੱਧੂ, ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ, ਰਾਜਕੁਮਾਰ ਵੇਰਕਾ, ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸ਼ਣ ਆਸ਼ੂ ਤੇ ਸੰਗਤ ਸਿੰਘ ਗਿਲਜੀਆਂ ਸ਼ਾਮਿਲ ਹਨ।
ਇਸ ਦੇ ਨਾਲ ਹੀ ਪੰਜਾਬੀ ਅਦਾਕਾਰ ਸਿੱਧੂ ਮੂਸੇ ਵਾਲੇ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।