ਪੰਜਾਬ ਵਾਸੀਆਂ ਲਈ ਬਹੁਤ ਹੀ ਅਹਿਮ ਖਬਰ। ਜੇਕਰ ਤੁਸੀਂ ਅੱਜ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਦਰਅਸਲ ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਦੀਆਂ ਤਿੰਨ ਹਜ਼ਾਰ ਸਰਕਾਰੀ ਬੱਸਾਂ ਅੱਜ ਸੜਕਾਂ ‘ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਘੱਟ ਤਨਖਾਹਾਂ ਵਰਗੇ ਕਈ ਮੁੱਦਿਆਂ ਨੂੰ ਲੈ ਕੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਠੇਕੇ ’ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰ ਹੜਤਾਲ ’ਤੇ ਹਨ। ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਵਿਭਾਗ ਦੇ ਐਮਡੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ ਪਰ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ।