ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿੱਚ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਨ ਐਮਐਲਏ ਵਨ ਪੈਨਸ਼ਨ ਤੋਂ ਸਾਲਾਨਾ 19 ਕਰੋੜ 53 ਲੱਖ ਰੁਪਏ ਦੀ ਬਚਤ ਹੋਵੇਗੀ। ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਪਹਿਲਾਂ ਹੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ।
ਲੋਕਾਂ ਦਾ ਬਜਟ…LIVE https://t.co/iWfdxQCFmi
— Bhagwant Mann (@BhagwantMann) June 27, 2022
ਇਸ ਦੇ ਨਾਲ ਹੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ‘ਤੇ ਵੀ ਸਭ ਦਾ ਧਿਆਨ ਰਹੇਗਾ। ਸਰਕਾਰ ਬਜਟ ‘ਚ ਇਸ ਲਈ ਕੋਈ ਵਿਵਸਥਾ ਕਰਦੀ ਹੈ ਜਾਂ ਨਹੀਂ, ਵਿਰੋਧੀ ਵੀ ਇਸ ‘ਤੇ ਨਜ਼ਰ ਰੱਖ ਰਹੇ ਹਨ।