[gtranslate]

ਯੂਥ ਕਾਂਗਰਸ ‘ਚ ਪਿਆ ਕਲੇਸ਼ ! ਪ੍ਰਧਾਨ ਅਹੁਦੇ ਨੂੰ ਲੈ ਕੇ ਛਿੜਿਆ ਵਿਵਾਦ, ਰਾਜਾ ਵੜਿੰਗ ਨੂੰ ਪ੍ਰਤਾਪ ਬਾਜਵਾ ਨੇ ਦਿੱਤੀ ਇਹ ਨਸੀਹਤ

punjab youth congress controversy president post

ਪੰਜਾਬ ਯੂਥ ਕਾਂਗਰਸ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਲਾਹ ਦਿੱਤੀ ਹੈ। ਅਕਸ਼ੈ ਸ਼ਰਮਾ ਨੇ ਪ੍ਰਧਾਨ ਅਹੁਦੇ ‘ਤੇ ਆਪਣੇ ਆਪ ਨੂੰ ਜੇਤੂ ਐਲਾਨ ਦਿੱਤਾ ਹੈ। ਇਹ ਵੀ ਦੋਸ਼ ਲਾਇਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਾਂ ਦਾ ਹਵਾਲਾ ਦੇ ਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਜੇਤੂ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਸਹੁੰ ਵੀ ਚੁਕਾਈ ਗਈ।

ਮੋਹਿਤ ਮਹਿੰਦਰਾ ਨੂੰ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਅਕਸ਼ੈ ਸ਼ਰਮਾ ਨੇ ਪ੍ਰਧਾਨ ਦੇ ਅਹੁਦੇ ‘ਤੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ 600 ਦੇ ਕਰੀਬ ਨੌਜਵਾਨ ਵਰਕਰਾਂ ਨੇ ਦਿੱਲੀ ਜਾ ਕੇ ਕਾਂਗਰਸ ਹਾਈ ਕਮਾਂਡ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਅਕਸ਼ੇ ਸ਼ਰਮਾ ਤੇ ਉਨ੍ਹਾਂ ਦੇ ਸਮਰਥਕਾਂ ਨੇ ਯੂਥ ਚੋਣਾਂ ਵਿੱਚ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਕਾਂਗਰਸ ਹਾਈਕਮਾਂਡ ਨੇ ਮੋਹਿਤ ਮਹਿੰਦਰਾ ਨੂੰ ਪ੍ਰਧਾਨ ਅਤੇ ਅਕਸ਼ੈ ਸ਼ਰਮਾ ਨੂੰ ਉਪ ਪ੍ਰਧਾਨ ਬਣਾਇਆ ਹੈ, ਜਦੋਂ ਕਿ ਵੱਡੇ ਫਰਕ ਨਾਲ ਚੋਣ ਜਿੱਤਣ ਵਾਲੇ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਨੇ ਅਕਸ਼ੈ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *