ਮਿੰਨੀ ਪੰਜਾਬ ਕਹੇ ਜਾਂਦੇ ਕੈਨੇਡਾ ਤੋਂ ਪੰਜਾਬੀਆਂ ਲਈ ਇੱਕ ਮਾਣ ਵਾਲੀ ਖ਼ਬਰ ਆਈ ਹੈ, ਦਰਅਸਲ ਪੰਜਾਬ ਦੇ ਇੱਕ ਹੋਰ ਗੱਭਰੂ ਨੇ ਵਿਦੇਸ਼ ਦੀ ਧਰਤੀ ਉੱਤੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜੀ ਹਾਂ ਦੀਨਾਨਗਰ ਦੇ ਨੌਜਵਾਨ ਵਿਕਰਮਜੀਤ ਸਿੰਘ ਚਿੱਬ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਆਪਣੇ ਪਰਿਵਾਰ ਦੇ ਨਾਲ ਨਾਲ ਪੰਜਾਬ ਅਤੇ ਭਾਰਤ ਦਾ ਮਾਣ ਵਧਾਇਆ ਹੈ। ਉੱਥੇ ਹੀ ਇਸ ਖੁਸ਼ੀ ਦੇ ਮੌਕੇ ‘ਤੇ ਵਿਕਰਮਜੀਤ ਸਿੰਘ ਦੇ ਘਰ ਵੀ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ, ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਕਰਮਜੀਤ ਸਿੰਘ ਇੱਕ ਸਾਲ ਦਾ ਸੀ ਜਦੋਂ ਉਸਦੇ ਪਿਤਾ ਦੀ ਮੌਤ ਹੋ ਗਈ ਸੀ ਪਰ ਉਨ੍ਹਾਂ ਦੀ ਮਾਤਾ ਜੀ ਨੇ ਹਾਰ ਨਹੀਂ ਮੰਨੀ ਅਤੇ ਮਿਹਨਤ ਕਰ ਆਪਣੇ ਪੁੱਤ ਨੂੰ ਪੜ੍ਹਾਇਆ, ਇਸ ਦੌਰਾਨ ਵਿਕਰਮਜੀਤ ਸਿੰਘ ਦੀ ਮਿਹਨਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਮਾਤਾ ਜੀ ਦੇ ਨਾਲ ਨਾਲ ਰਿਸ਼ਤੇਦਾਰਾਂ ਅਤੇ ਆਂਢੀਆਂ ਗੁਆਂਢੀਆਂ ਨੇ ਵੀ ਸ਼ਲਾਂਘਾ ਕੀਤੀ।