ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਹਰਸੀ ਪਿੰਡ ਨਾਲ ਸਬੰਧਿਤ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦੇ ਇੱਕ ਪਰਿਵਾਰ ਦੇ ਚਾਰ ਲੋਕਾਂ ਨੂੰ ਉਨ੍ਹਾਂ ਦੇ ਦਫ਼ਤਰ ’ਚੋਂ ਕੁੱਝ ਅਣਪਛਾਤੇ ਲੋਕਾਂ ਵਲੋਂ ਭੇਦਭਰੇ ਹਲਾਤਾਂ ਵਿਚ ਅਗਵਾ ਕੀਤਾ ਗਿਆ ਹੈ। ਉਕਤ ਅਗਵਾ ਹੋਏ ਚਾਰਾਂ ਜਾਣੇ ਹੁਸ਼ਿਆਰਪੁਰ ਦੇ ਟਾਂਡਾ ਅਧੀਨ ਪੈਂਦੇ ਪਿੰਡ ਹਰਸੀ ਪਿੰਡ ਦੇ ਰਹਿਣ ਵਾਲੇ ਹਨ। ਅਗਵਾ ਹੋਏ ਲੋਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਡਾ. ਰਣਧੀਰ ਸਿੰਘ ਭਰਾ ਜਸਦੀਪ ਸਿੰਘ ਉਸਦੀ ਪਤਨੀ ਜਸਲੀਨ ਕੌਰ ਤੇ 8 ਮਹੀਨੇ ਦੀ ਬੱਚੀ ਅਰੂਹੀ ਵਜੋਂ ਹੋਈ ਹੈ।
ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਪੰਜਾਬੀ ਪਰਿਵਾਰ ਨੂੰ ਅਗਵਾ ਕੀਤੇ ਜਾਣ ਦੇ 24 ਘੰਟੇ ਬਾਅਦ ਵੀ ਪੁਲਿਸ ਨੂੰ ਉਨ੍ਹਾਂ ਦਾ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਸੀ ਪਰ ਬਾਅਦ ਵਿੱਚ ਪਾਇਆ ਕਿ ਉਹ ਅਗਵਾ ਵਿੱਚ ਸ਼ਾਮਿਲ ਨਹੀਂ ਸੀ।