ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਜਾਨੀ ਦੀ ਕਾਰ ਨੇ ਕਈ ਪਲਟੀਆਂ ਖਾਧੀਆਂ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਜਾਨੀ ਸਣੇ 2 ਹੋਰ ਲੋਕ ਸਵਾਰ ਸਨ, ਜਿਨ੍ਹਾਂ ‘ਚ ਉਨ੍ਹਾਂ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਵੀ ਮੌਜੂਦ ਸਨ। ਗੱਡੀ ‘ਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ।