ਡੁਨੇਡਿਨ ‘ਚ ਆਪਣੇ ਹੀ ਘਰ ਬਾਹਰ ਮ੍ਰਿਤਕ ਮਿਲੇ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੇ ਕਤਲ ਮਾਮਲੇ ਨਾਲ ਜੁੜੀ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਤਲ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਨੌਜਵਾਨ ਦਾ ਨਾਮ ਜੱਗਜਾਹਿਰ ਹੋ ਗਿਆ ਹੈ। ਇਹ ਗ੍ਰਿਫਤਾਰੀ ਕਤਲ ਤੋਂ ਕਰੀਬ ਹਫਤੇ ਕੀਤੀ ਗਈ ਸੀ। ਹੁਣ ਗ੍ਰਿਫਤਾਰ ਕੀਤੇ ਗਏ ਪੰਜਾਬੀ ਨੌਜਵਾਨ ਦਵਿੰਦਰ ਸਿੰਘ ਨੂੰ ਅਪ੍ਰੈਲ ‘ਚ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਉੱਥੇ ਹੀ ਗੁਰਜੀਤ ਦੇ ਪਿਤਾ ਜੋ ਇਸ ਵੇਲੇ ਨਿਊਜ਼ੀਲੈਂਡ ‘ਚ ਹਨ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਜਲਦ ਹੀ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲੇਗਾ ਅਤੇ ਦੋਸ਼ੀ ਨੂੰ ਸਜ਼ਾ।
