[gtranslate]

ਮੰਦਭਾਗੀ ਖ਼ਬਰ : ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ+ ਤ, ਘਰ ‘ਚ ਭੈਣ ਦੀ ਮੰਗਣੀ ਦੀਆ ਚੱਲ ਰਹੀਆਂ ਸੀ ਤਿਆਰੀਆਂ

punjabi youth died in australia

ਪੰਜਾਬ ਦੇ ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਦੇ ਰਹਿਣ ਵਾਲੇ ਅੰਮ੍ਰਿਤਪਾਲ (24) ਦੀ ਆਸਟ੍ਰੇਲੀਆ ‘ਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ 2017 ਵਿੱਚ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਉਨ੍ਹਾਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਿਸ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਦੀ ਛੋਟੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਚੱਲ ਰਹੀਆਂ ਸਨ। ਪਰ ਪੁੱਤਰ ਦੇ ਜਾਣ ਕਾਰਨ ਪਰਿਵਾਰ ਦੀਆਂ ਖੁਸ਼ੀਆਂ ਅਚਾਨਕ ਮਾਤਮ ਵਿੱਚ ਬਦਲ ਗਈਆਂ ਨੇ।

Leave a Reply

Your email address will not be published. Required fields are marked *