ਹੈਮਿਲਟਨ ਤੋਂ ਨਿਊਜ਼ੀਲੈਂਡ ਵੱਸਦੇ ਭਾਈਚਾਰੇ ਦੇ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਬਰੇਨ ਹੈਮਰੇਜ ਕਾਰਨ ਹੋਈ ਹੈ। ਇੱਥੇ ਇੱਕ ਦੁਖਦਾਈ ਗੱਲ ਇਹ ਵੀ ਹੈ ਕਿ ਨੌਜਵਾਨ ਆਪਣੇ ਵਿਆਹ ਦੇ ਲਈ ਪੰਜਾਬ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਨਾਲ ਇਹ ਭਾਣਾ ਵਾਪਰ ਗਿਆ। ਇਹ ਨੌਜਵਾਨ ਪੰਜਾਬ ਦੇ ਸੰਗਰੂਰ ਨਾਲ ਸਬੰਧਿਤ ਸੀ।
