[gtranslate]

ਮੰਦਭਾਗੀ ਖ਼ਬਰ : ਗੁਰੂਘਰ ਤੋਂ ਵਾਪਿਸ ਆਉਂਦੇ ਪੰਜਾਬ ਦੇ ਮੁੰਡੇ ਦਾ ਪੰਜਾਬੀਆਂ ਨੇ ਹੀ ਕੀਤਾ ਕ/ਤ.ਲ !

punjabi-youth-murdered-in-dubai

ਜਲੰਧਰ ਛਾਉਣੀ ਦੇ ਨਾਲ ਲੱਗਦੇ ਪਿੰਡ ਜਮਸ਼ੇਰ ਖਾਸ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦਾ ਦੁਬਈ ‘ਚ ਹੋਈ ਲੜਾਈ ਤੋਂ ਬਾਅਦ ਪੰਜਾਬੀ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪੰਕਜ ਦੌਲ ਪੁੱਤਰ ਬਲਵਿੰਦਰ ਵਜੋਂ ਹੋਈ ਹੈ। ਪੰਕਜ ਦੇ ਨਾਲ ਕੰਮ ਕਰਨ ਵਾਲੇ ਸਾਥੀਆਂ ਨੇ ਰਾਤ ਕਰੀਬ ਸਾਢੇ 9 ਵਜੇ ਇਸ ਦੀ ਸੂਚਨਾ ਉਸਦੇ ਛੋਟੇ ਭਰਾ ਗੁਰਪ੍ਰੀਤ ਦੌਲ ਉਰਫ ਗੋਪੀ ਨੂੰ ਦਿੱਤੀ ਸੀ। ਪੰਕਜ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਮੁਤਾਬਿਕ ਪੰਕਜ ਦੌਲ ਐਤਵਾਰ ਨੂੰ ਦੁਬਈ ਦੇ ਅਲਕੋਜ਼ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆ ਰਿਹਾ ਸੀ। ਇਸ ਦੌਰਾਨ ਕੁੱਝ ਨੌਜਵਾਨਾਂ ਦਾ ਪੰਕਜ ਨਾਲ ਮਾਮੂਲੀ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਉਕਤ ਨੌਜਵਾਨਾਂ ਨੇ ਪੰਕਜ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਪੰਕਜ ਘਟਨਾ ਵਾਲੀ ਥਾਂ ‘ਤੇ ਦਰਦ ਨਾਲ ਚੀਕਦਾ ਰਿਹਾ। ਕੁਝ ਸਮੇਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *