[gtranslate]

ਲੀਬੀਆ ‘ਚ ਫਸੇ ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ, ਵੀਡੀਓ ਸ਼ੇਅਰ ਕਰ ਵਿਦੇਸ਼ ਮੰਤਰੀ ਤੋਂ ਮੰਗੀ ਮਦਦ

punjabi youths trapped in libya

ਇਨ੍ਹੀਂ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਲੰਗ ਮਜਾਰੀ ਦੇ 5 ਨੌਜਵਾਨਾਂ ਸਮੇਤ 12 ਨੌਜਵਾਨ ਠੱਗ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਅਫ਼ਰੀਕੀ ਦੇਸ਼ ਲੀਬੀਆ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਪਿੰਡ ਮਜਾਰੀ ਵਿੱਚ ਪਰਿਵਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟਰੈਵਲ ਏਜੰਟ ਨੇ ਉਨ੍ਹਾਂ ਦੇ ਬੱਚਿਆਂ ਨੂੰ ਦੁਬਈ ਲੈ ਕੇ ਜਾਣ ਲਈ ਕਿਹਾ ਸੀ ਪਰ ਉਨ੍ਹਾਂ ਨੂੰ ਲੀਬੀਆ ਛੱਡ ਦਿੱਤਾ।

ਉਨ੍ਹਾਂ ਨੇ ਦੱਸਿਆ ਕਿ ਏਜੰਟ ਨੇ ਸਾਰੇ ਨੌਜਵਾਨਾਂ ਨੂੰ ਉੱਥੇ ਡਰਾਈਵਿੰਗ ਲਈ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਉੱਥੇ ਹੀ ਫਸ ਗਏ। ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਅਪਲੋਡ ਕਰਕੇ ਆਪਣਾ ਦੁੱਖ ਬਿਆਨ ਕੀਤਾ, ਜਿਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੇਅਰ ਕਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਦਦ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 12 ਨੌਜਵਾਨਾਂ ਵਿੱਚੋਂ 8 ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹਨ, ਜਿਨ੍ਹਾਂ ਨੂੰ ਕੱਢਣ ਲਈ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਬੈਂਸ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਚਾਰ ਨੌਜਵਾਨਾਂ ਨੂੰ ਵਾਪਸੀ ਦੀਆਂ ਟਿਕਟਾਂ ਮਿਲ ਗਈਆਂ ਹਨ ਅਤੇ ਉਹ ਕੱਲ੍ਹ ਰਾਤ ਤੱਕ ਵਾਪਿਸ ਆ ਜਾਣਗੇ। ਇਸ ਤੋਂ ਇਲਾਵਾ ਹੋਰ ਨੌਜਵਾਨਾਂ ਦੀ ਵਾਪਸੀ ਲਈ ਵੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੀਬੀਆ ਵਿੱਚ ਫਸੇ ਨੌਜਵਾਨ ਭਾਵੇਂ ਉਹ ਰੋਪੜ ਜ਼ਿਲ੍ਹੇ ਦੇ ਹੋਣ, ਕਿਸੇ ਹੋਰ ਜ਼ਿਲ੍ਹੇ ਜਾਂ ਹਿਮਾਚਲ ਪ੍ਰਦੇਸ਼ ਦੇ ਹੋਣ, ਉਨ੍ਹਾਂ ਨੂੰ ਹਰ ਹਾਲਤ ਵਿੱਚ ਵਾਪਸ ਲਿਆਂਦਾ ਜਾਵੇਗਾ।

ਨੌਜਵਾਨਾਂ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਖਾਣ-ਪੀਣ ਲਈ ਕੁੱਝ ਨਹੀਂ ਦਿੱਤਾ ਜਾਂਦਾ ਅਤੇ ਕੁੱਟਮਾਰ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਗੇਟ ਤੋਂ ਬਾਹਰ ਵੀ ਨਹੀਂ ਜਾਣ ਦਿੱਤਾ ਜਾਂਦਾ। ਭਾਰਤ ਜਾਣ ਦੀ ਗੱਲ ਕਰਨ ‘ਤੇ ਉਹ 3000 ਡਾਲਰ ਮੰਗਦੇ ਹਨ। ਨੌਜਵਾਨਾਂ ਨੇ ਭਾਰਤ ਵਾਪਸ ਲਿਆਉਣ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ।

Likes:
0 0
Views:
636
Article Categories:
India News

Leave a Reply

Your email address will not be published. Required fields are marked *