ਫਿਜੀ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਇੱਕ ਰੱਖਿਆ ਸਮਝੌਤੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਿਜੀ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਨਿਊਜ਼ੀਲੈਂਡ ਅਤੇ ਫਿਜੀ ਇੱਕ ਰੱਖਿਆ ਸਮਝੌਤੇ ਨੂੰ ਅੰਤਿਮ ਰੂਪ ਦੇ ਰਹੇ ਹਨ ਜੋ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਸ਼ਮੂਲੀਅਤ ਨੂੰ ਵਧਾਏਗਾ ਅਤੇ ਫਿਜੀ ਰੱਖਿਆ ਫੋਰਸ ਵਿੱਚ ਸਮਰੱਥਾ ਅਤੇ ਹੁਨਰਮੰਦ ਬਣਾਉਣ ਵਿੱਚ ਮਦਦ ਕਰੇਗਾ। ਫਿਜੀ ਦੇ ਪ੍ਰਧਾਨ ਮੰਤਰੀ ਸਿਤਿਵੇਨੀ ਰਬੂਕਾ ਨੇ ਵੈਲਿੰਗਟਨ ਵਿੱਚ ਮੀਡੀਆ ਨੂੰ ਦੱਸਿਆ ਕਿ ਜਿੱਥੇ ਉਹ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਨਿਊਜ਼ੀਲੈਂਡ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲ ਰਹੇ ਹਨ, ਉੱਥੇ ਹੀ ਸਮਝੌਤੇ ਨੂੰ ਅਗਲੇ ਹਫ਼ਤੇ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਨੇ ਬੁੱਧਵਾਰ ਨੂੰ ਕਿਹਾ, “ਸਮਝੌਤਾ ਰੱਖਿਆ ਅਧਿਕਾਰੀਆਂ ਨੂੰ ਸਮਰੱਥਾ ਨਿਰਮਾਣ ਅਤੇ ਅਪ-ਸਕਿੱਲਿੰਗ ਅਤੇ ਨਵੀਂਆਂ ਤਕਨਾਲੋਜੀਆਂ, ਅੰਤਰ-ਕਾਰਜਸ਼ੀਲਤਾ ਅਤੇ ਤਕਨੀਕੀ ਸਹਾਇਤਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਮੂਲੀਅਤ ਕਰਨ ਦੀ ਇਜਾਜ਼ਤ ਦੇਵੇਗਾ।” ਦੱਸ ਦੇਈਏ ਕਿ ਰਬੂਕਾ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਆਰਥਿਕ ਸਬੰਧਾਂ, ਜਲਵਾਯੂ ਤਬਦੀਲੀ ਅਤੇ ਫਿਜੀ ਦੀ ਜਲਵਾਯੂ ਤਬਦੀਲੀ ਤੋਂ ਉਭਰਨ ਸਮੇਤ ਮਾਮਲਿਆਂ ‘ਤੇ ਚਰਚਾ ਕਰਨ ਲਈ ਬੁੱਧਵਾਰ ਨੂੰ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਹੈ।