[gtranslate]

ਸਾਰੇ ਸਿੱਖਿਆ ਬੋਰਡਾਂ ਦੇ ਸਿਲੇਬਸ ‘ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਮਾਤਾ ਗੁਜਰੀ ਜੀ ਬਾਰੇ ਜਾਵੇ ਪੜ੍ਹਾਇਆ, ਰਾਘਵ ਚੱਢਾ ਨੇ ਕੀਤੀ ਮੰਗ

raghav chadha meet jagdeep dhankhar

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਚੁੱਕੀ ਹੈ। ਰਾਘਵ ਨੇ ਸ਼ੁੱਕਰਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਇਸ ਸਬੰਧੀ ਮੰਗ ਪੱਤਰ ਸੌਂਪਿਆ ਹੈ।

ਇਸ ਦੇ ਨਾਲ ਹੀ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਧਨਖੜ ਨੂੰ ਸੌਂਪੇ ਆਪਣੇ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਟਵੀਟ ਕਰ ਕਿਹਾ ਕਿ,
“ਮਾਨਯੋਗ ਰਾਜਸਭਾ ਪ੍ਰਧਾਨ ਜੀ ਨੂੰ ਮੰਗ ਪੱਤਰ ਸੌਂਪਦੇ ਹੋਏ ਬੇਨਤੀ ਕੀਤੀ ਕਿ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਬਾਰੇ ਇਕ ਅਧਿਆਇ ਦੇਸ਼ ਦੇ ਸਾਰੇ ਬੋਰਡਾਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹਰ ਸਾਲ ਪਾਰਲੀਮੈਂਟ ਦੇ ਵਿੱਚ ਸ਼ਰਧਾਪੂਰਵਕ ਦਿਸੰਬਰ ਦੇ ਸ਼ਹੀਦੀ ਹਫ਼ਤੇ ਦੌਰਾਨ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣ।”

Leave a Reply

Your email address will not be published. Required fields are marked *