[gtranslate]

ਆਬੂ ਧਾਬੀ ‘ਚ ਫਸੇ 100 ਪੰਜਾਬੀ ਨੌਜਵਾਨਾਂ ਨੂੰ ਵਾਪਿਸ ਲਿਆਉਣ ਲਈ ਰਾਘਵ ਚੱਢਾ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ, MEA ਨੂੰ ਲਿਖੀ ਚਿੱਠੀ

raghav chadha write a letter to mea

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂ ਧਾਬੀ ਵਿੱਚ ਫਸੇ ਪੰਜਾਬੀਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਦੇ ਲਗਭਗ 100 ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਆਬੂ ਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਵਿੱਚ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀ ਬਿਨਾਂ ਪਾਸਪੋਰਟ ਦੇ ਫਸੇ ਹੋਏ ਹਨ ਕਿਉਂਕਿ ਉਕਤ ਫਰਮ ਨੇ ਕਥਿਤ ਤੌਰ ’ਤੇ ਉਨ੍ਹਾਂ ਦੇ ਠੇਕੇ ਖਤਮ ਕਰ ਦਿੱਤੇ ਹਨ।

ਸੰਸਦ ਮੈਂਬਰ ਨੇ ਇੱਕ ਟਵੀਟ ਵਿੱਚ ਲਿਖਿਆ, ‘ਮੈਂ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਯੂਏਈ ਦੇ ਅਬੂ ਧਾਬੀ ਵਿੱਚ ਫਸੇ ਪੰਜਾਬ ਦੇ ਨੌਜਵਾਨਾਂ ਦੇ ਇੱਕ ਸਮੂਹ ਦੀ ਵਾਪਸੀ ਵਿੱਚ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹਾਂ।’ ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀ ਕਾਮੇ ਆਨਲਾਈਨ ਅਪਲਾਈ ਕਰਨ ਦੇ ਬਾਵਜੂਦ ਭਾਰਤ ਵਾਪਿਸ ਨਹੀਂ ਆ ਸਕਦੇ। ਜਦਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੀਆਂ ਟਿਕਟਾਂ ਦਾ ਪ੍ਰਬੰਧ ਕਰਨ ਲਈ ਤਿਆਰ ਹਨ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ‘ਚ ‘ਆਪ’ ਦੇ ਸੀਨੀਅਰ ਨੇਤਾ ਨੇ ਕਿਹਾ, ‘ਮੈਂ ਇਸ ਮਾਮਲੇ ‘ਚ ਤੁਹਾਡੇ ਫੌਰੀ ਦਖਲ ਦੀ ਬੇਨਤੀ ਕਰਦਾ ਹਾਂ ਅਤੇ ਦੁਬਈ ‘ਚ ਭਾਰਤੀ ਵਣਜ ਦੂਤਘਰ ਨੂੰ ਫਸੇ ਲੋਕਾਂ ਨਾਲ ਸੰਪਰਕ ਕਾਇਮ ਕਰਨ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਉਨ੍ਹਾਂ ਦੀ ਭਾਰਤ ਵਾਪਸੀ ਛੇਤੀ ਕੀਤੀ ਜਾ ਸਕੇ।

ਦੱਸ ਦੇਈਏ ਕਿ ਪੰਜਾਬ ਵਿੱਚ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਅਤੇ ਉਨ੍ਹਾਂ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਉਹ ਆਬੂ ਧਾਬੀ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਸਨ। ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ ਪਾਸਪੋਰਟ ਵੀ ਵਾਪਿਸ ਨਹੀਂ ਕੀਤੇ ਗਏ। ਇਸ ਕਾਰਨ ਉਨ੍ਹਾਂ ਨੂੰ ਘਰ ਪਰਤਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸ਼ੰਕਰ ਨੇ ਦੁਬਈ ਵਿੱਚ ਭਾਰਤੀ ਕੌਂਸਲੇਟ ਨੂੰ ਯੂਏਈ ਵਿੱਚ ਫਸੇ ਨੌਜਵਾਨਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਭਾਰਤ ਵਾਪਿਸ ਲਿਆਉਣ ਲਈ ਪ੍ਰਬੰਧ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *