ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀਰਵਾਰ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ । ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਜਲੰਧਰ ਵਿਖੇ ‘ਪੰਜਾਬ ਫਤਿਹ ਰੈਲੀ’ ਕਰਨਗੇ। ਇਸ ਦੌਰਾਨ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਰਾਹੁਲ ਗਾਂਧੀ ਕਾਂਗਰਸ ਦੇ CM ਫੇਸ ਦਾ ਐਲਾਨ ਕਰ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਸਿਲਸਿਲੇ ਵਿਚ ਉਹ ਪੂਰਾ ਦਿਨ ਇਥੇ ਰੁਕਣਗੇ, ਹਾਲਾਂਕਿ ਉਨ੍ਹਾਂ ਦੇ ਦੌਰੇ ਨਾਲ ਜੁੜਿਆ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਗੇ। ਜਿਸ ਤਰ੍ਹਾਂ ਉਨ੍ਹਾਂ ਨੇ 2017 ਵਿੱਚ ਕਾਂਗਰਸ ਦੇ ਤਤਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਐਲਾਨ ਦਿੱਤਾ ਸੀ।