ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੂਜੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਰਾਹੁਲ ਗਾਂਧੀ ਮੰਗਲਵਾਰ ਨੂੰ ਫਿਰ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਅਤੇ ਲੰਗਰ ਵਰਤਾਇਆ। ਉਹ 24 ਘੰਟਿਆਂ ਵਿੱਚ ਤੀਜੀ ਵਾਰ ਸੇਵਾ ਲਈ ਪਹੁੰਚੇ ਹਨ। ਇਸ ਦੌਰਾਨ ਰਾਹੁਲ ਨੇ ਸਬਜ਼ੀ ਕੱਟਣ ਤੇ ਭਾਂਡੇ ਧੋਣ ਦੀ ਸੇਵਾ ਵੀ ਕੀਤੀ ਹੈ। ਰਾਹੁਲ ਗਾਂਧੀ ਸੋਮਵਾਰ ਨੂੰ ਨਿੱਜੀ ਦੌਰੇ ‘ਤੇ ਅੰਮ੍ਰਿਤਸਰ ਆਏ ਸਨ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਰਾਹੁਲ ਗਾਂਧੀ ਇੱਕ ਆਮ ਸ਼ਰਧਾਲੂ ਵਾਂਗ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਹਨ ਉਨ੍ਹਾਂ ਇੰਨਾਂ ਦੋ 2 ਦਿਨਾਂ ‘ਚ ਕੋਈ ਸਿਆਸੀ ਪ੍ਰੋਗਰਾਮ ਨਹੀਂ ਕੀਤਾ ਨਾ ਹੀ ਉਨ੍ਹਾਂ ਕੋਈ ਬਿਆਨ ਦਿੱਤਾ ਹੈ। ਉੱਥੇ ਹੀ ਇਹ ਦੌਰਾ ਨਿੱਜੀ ਹੋਣ ਕਾਰਨ ਇਸ ਦੌਰਾਨ ਕੋਈ ਵੀ ਕਾਂਗਰਸੀ ਆਗੂ ਉਨ੍ਹਾਂ ਨਾਲ ਨਜ਼ਰ ਨਹੀਂ ਆਇਆ।