ਟਵਿੱਟਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇ ਕਈ ਹੋਰ ਵੱਡੇ ਆਗੂਆਂ ਦੇ ਟਵਿੱਟਰ ਅਕਾਊਂਟਸ ਨੂੰ Unlock ਕਰ ਦਿੱਤਾ ਹੈ। ਇੱਕ ਹਫਤਾ ਪਹਿਲਾ ਟਵਿੱਟਰ ਨੇ ਰਾਹੁਲ ਗਾਂਧੀ ਦੇ ਅਕਾਊਂਟ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਦਿੱਲੀ ਦੀ ਨੌਂ ਸਾਲਾ ਬਲਾਤਕਾਰ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੀ ਇੱਕ ਤਸਵੀਰ ਪੋਸਟ ਕੀਤੀ ਸੀ। ਸੂਤਰਾਂ ਅਨੁਸਾਰ, ਹੋਰ ਕਾਂਗਰਸੀ ਨੇਤਾਵਾਂ ਜਿਨ੍ਹਾਂ ਦੇ ਟਵਿੱਟਰ ਹੈਂਡਲ ਇਸ ਤਸਵੀਰ ਨੂੰ ਸਾਂਝਾ ਕਰਨ ਲਈ ਬੰਦ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ।
ਕਾਂਗਰਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਾਲ ਪਾਰਟੀ ਦੇ ਕੁੱਝ ਹੋਰ ਨੇਤਾਵਾਂ ਨੇ ਵੀ ਇਹ ਤਸਵੀਰ ਸਾਂਝੀ ਕੀਤੀ ਸੀ। ਇਨ੍ਹਾਂ ਨੇਤਾਵਾਂ ਦੇ ਟਵਿੱਟਰ ਹੈਂਡਲਸ ਨੂੰ ਵੀ ਟਵਿੱਟਰ ਦੁਆਰਾ ਬੰਦ ਕਰ ਦਿੱਤਾ ਗਿਆ ਸੀ। ਹੁਣ ਸਾਰੇ ਹੈਂਡਲ ਅਨਲੌਕ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਹੈਂਡਲਸ ਨੂੰ lock ਕਰਨ ਤੋਂ ਬਾਅਦ ਕਾਂਗਰਸ ਨੇ ਟਵਿੱਟਰ ‘ਤੇ ਵੀ ਹਮਲਾ ਕੀਤਾ ਸੀ। ਕਾਂਗਰਸ ਨੇ ਰਾਹੁਲ ਗਾਂਧੀ ਦੇ ਟਵਿੱਟਰ ਹੈਂਡਲ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤੇ ਜਾਣ ਅਤੇ ਫਿਰ ਲੌਕ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਸੀ।